ਓਬੀਸੀ ਸਮਾਜ ਲਈ ਸਿਰਫ ਭਾਜਪਾ ਨੇ ਸੋਚਿਆ :ਭਾਜਪਾ ਆਗੂ - ਓਬੀਸੀ ਭਾਈਚਾਰੇ
ਗੁਰਦਾਸਪੁਰ:ਓਬੀਸੀ ਸਮਾਜ ਨੂੰ ਮੈਡੀਕਲ ਸਿੱਖਿਆ ਵਿੱਚ 27 ਫੀਸਦੀ ਰਾਖਵਾਂਕਰਨ ਦੇਣ ਦੇ ਮੋਦੀ ਸਰਕਾਰ ਦੇ ਫੈਂਸਲੇ ਦੇ ਸਬੰਧ ਵਿੱਚ ਭਾਰਤੀ ਜਨਤਾ ਪਾਰਟੀ ਓਬੀਸੀ ਮੋਰਚਾ ਪੰਜਾਬ ਵੱਲੋਂ ਪੰਜਾਬ ਦੇ ਪ੍ਰਧਾਨ ਰਜਿੰਦਰ ਕੁਮਾਰ ਬਿੱਟਾ ਦੀ ਪ੍ਰਧਾਨਗੀ ਹੇਂਠ ਇੱਕ ਪ੍ਰੈਸ ਕਾਨਫਰੰਸ ਕੀਤੀ।ਇਸ ਮੌਕੇ ਬੋਲਦਿਆਂ ਰਜਿੰਦਰ ਬਿੱਟਾ ਨੇ ਕਿਹਾ ਕਿ ਕਿਸੇ ਵੀ ਸਰਕਾਰ ਨੇ ਕਦੇ ਵੀ ਓਬੀਸੀ ਸਮਾਜ ਵੱਲ ਧਿਆਨ ਨਹੀਂ ਦਿੱਤਾ। ਸਾਰੀਆਂ ਸਰਕਾਰਾਂ ਨੇ ਓਬੀਸੀ ਭਾਈਚਾਰੇ ਨੂੰ ਇੱਕ ਵੋਟ ਬੈਂਕ ਵਜੋਂ ਵਰਤਿਆ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਕੋਈ ਸਰਕਾਰ ਓਬੀਸੀ ਸਮਾਜ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਦੀ ਤਰੱਕੀ ਦੇ ਲਈ ਕੰਮ ਕਰ ਰਹੀ ਹੈ। ਮੋਦੀ ਸਰਕਾਰ ਦੇ ਇਸ ਫੈਂਸਲੇ ਨੇ ਓਬੀਸੀ ਸਮਾਜ ਦੇ ਉੱਜਵਲ ਭਵਿੱਖ ਦਾ ਰਾਹ ਖੋਲ੍ਹ ਦਿੱਤਾ ਹੈ।