ਰੂਪਨਗਰ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦਾ ਸਿਰਫ਼ ਇੱਕ ਮਰੀਜ਼ - ਰੂਪਨਗਰ
ਰੂਪਨਗਰ: ਕੋਰੋਨਾ ਵਾਇਰਸ ਨਾਲ ਜੁੜੀ ਰੂਪਨਗਰ ਤੋਂ ਰਾਹਤ ਵਾਲੀ ਖ਼ਬਰ ਹੈ। ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਪੌਜ਼ੀਟਿਵ ਮਾਮਲਾ ਕੇਵਲ ਇੱਕ ਰਹਿ ਗਿਆ ਹੈ। ਜ਼ਿਲ੍ਹੇ ਵਿੱਚ ਮੌਜੂਦ 58 ਕੋਰੋਨਾ ਪੌਜ਼ੀਟਿਵ ਮਰੀਜ਼ ਠੀਕ ਹੋ ਗਏ ਹਨ ਅਤੇ ਆਪਣੇ ਘਰਾਂ ਨੂੰ ਪਰਤ ਗਏ ਹਨ। ਹੁਣ ਜ਼ਿਲ੍ਹੇ ਵਿੱਚ ਕੇਵਲ ਇੱਕ ਮਰੀਜ਼ ਹੀ ਕੋਰੋਨਾ ਪੌਜ਼ੀਟਿਵ ਹੈ। ਜ਼ਿਲ੍ਹੇ ਵਿੱਚ ਹੁਣ ਤੱਕ 1,655 ਕੋਰੋਨਾ ਵਾਇਰਸ ਦੇ ਸੈਂਪਲ ਗਏ ਹਨ, ਇਨ੍ਹਾਂ ਵਿੱਚੋਂ 1,437 ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ ਅਤੇ ਕੇਵਲ 149 ਦੀ ਰਿਪੋਰਟ ਆਉਣੀ ਬਾਕੀ ਹੈ। ਇਹ ਜਾਣਕਾਰੀ ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਟਵਿੱਟਰ 'ਤੇ ਸਾਂਝੀ ਕੀਤੀ।