ਭਗਤ ਕਬੀਰ ਜੈਯੰਤੀ ਮੌਕੇ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ - bhagat kabir memorial gate at amritsar
ਅੰਮ੍ਰਿਤਸਰ: ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸ਼ੁੱਕਰਵਾਰ ਨੂੰ ਭਗਤ ਕਬੀਰ ਜੀ ਦੇ 622 ਜਨਮ ਦਿਹਾੜੇ ਮੌਕੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਕਬੀਰ ਮਾਰਗ (ਨਾਈਆਂ ਵਾਲਾ ਮੋੜ) ਢੱਪਈ ਰੋਡ ਵਿਖੇ ਯਾਦਗਾਰੀ ਗੇਟ ਦਾ ਨੀਂਹ ਪੱਥਰ ਰੱਖਿਆ ਅਤੇ ਕਬੀਰ ਜਯੰਤੀ ਦੇ ਮੌਕੇ 'ਤੇ ਲੋਕਾਂ ਨੂੰ ਵਧਾਈ ਦਿੱਤੀ। ਸੋਨੀ ਨੇ ਕਿਹਾ ਕਿ ਸਰਕਾਰ ਵੱਲੋਂ ਗੇਟ ਦੀ ਉਸਾਰੀ ਲਈ 15 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਜੇਕਰ ਹੋਰ ਫ਼ੰਡਾਂ ਦੀ ਲੋੜ ਹੋਈ ਤਾਂ ਉਹ ਮੁਹੱਈਆ ਕੀਤੇ ਜਾਣਗੇ। ਉਨ੍ਹਾਂ ਨੇ ਲੋਕਾਂ ਨੂੰ ਭਗਤੀ ਲਹਿਰ ਦੇ ਮਹਾਨ ਸੰਤ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ ਜਿਨ੍ਹਾਂ ਨੇ ਆਪਸੀ ਪ੍ਰੇਮ-ਪਿਆਰ, ਭਾਈਚਾਰੇ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ ਹੈ।