ਅੱਧਾ ਕਿੱਲੋ ਅਫ਼ੀਮ ਅਤੇ 13.50 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਕਾਬੂ - Opium smuggling
ਜ਼ੀਰਾ: ਥਾਣਾ ਮੱਲਾਂਵਾਲਾ ਪੁਲਿਸ ਨੇ ਇੱਕ ਤਸਕਰ ਨੂੰ 500 ਗ੍ਰਾਮ ਅਫ਼ੀਮ ਅਤੇ 13.50 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਏਐਸਆਈ ਅਵਨੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਫੱਤੇਵਾਲਾ ਵਾਸੀ ਕਾਰਜ ਸਿੰਘ ਅਫੀਮ ਦੀ ਤਸਕਰੀ ਕਰਦਾ ਹੈ ਅਤੇ ਕੋਈ ਡਲਿਵਰੀ ਦੇਣ ਜਾ ਰਿਹਾ ਹੈ, ਜਿਸ 'ਤੇ ਪੁਲਿਸ ਨੇ ਛਾਪਾ ਮਾਰ ਕੇ ਕਾਰਜ ਸਿੰਘ ਨੂੰ ਡਿਲੀਵਰ ਦੇਣ ਜਾਣ ਦੀ ਤਿਆਰੀ ਕਰਦੇ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਪੁਲਿਸ ਨੇ ਕਥਿਤ ਦੋਸ਼ੀ ਵਿਰੁੱਧ ਕੇਸ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਅਦਾਲਤ ਨੇ ਮੁਲਜ਼ਮ ਨੂੰ ਇੱਕ ਦਿਨ ਦੇ ਰਿਮਾਂਡ 'ਤੇ ਭੇਜਿਆ ਹੈ।