ਵਿਧਾਇਕ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਭਾਜਪਾ ਵਰਕਰਾਂ ਦਾ ਵਿਰੋਧ - ਮਹਿਲਾ ਮੋਰਚੇ
ਸ੍ਰੀ ਫਤਿਹਗੜ੍ਹ ਸਾਹਿਬ: ਭਾਜਪਾ ਦੇ ਮਹਿਲਾ ਮੋਰਚੇ ਵੱਲੋਂ ਪੰਜਾਬ ’ਚ ਕਾਂਗਰਸ ਦੇ ਵਿਧਾਇਕਾਂ ਨੂੰ ਚੂੜੀਆਂ ਦੇਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ, ਜਿਸ ਦੇ ਤਹਿਤ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਚੂੜੀਆਂ ਦੇਣ ਦੇ ਲਈ ਪਹੁੰਚੇ। ਜਿਥੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਚੂੜੀਆਂ ਦੇਣ ਆਈਆਂ ਭਾਜਪਾ ਦੀਆਂ ਮਹਿਲਾ ਵਰਕਰਾਂ ਤੇ ਹੋਰਨਾਂ ਆਗੂਆਂ ਦੇ ਵਿਰੋਧ ’ਚ ਕਾਂਗਰਸ, ਅਕਾਲੀ ਦਲ ਤੇ ਕਿਸਾਨਾਂ ਨੇ ਇਕੱਠੇ ਹੋ ਕੇ ਨਾਅਰੇਬਾਜੀ ਸ਼ੁਰੂ ਕਰ ਦਿੱਤੀ। ਜਿਸ ਤੋਂ ਮਗਰੋਂ ਪੁਲਿਸ ਨੇ ਹਾਲਾਤ ਕਾਬੂ ’ਚ ਕੀਤੇ। ਜਿਥੇ ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਭਾਜਪਾ ਦੀ ਪੰਜਾਬ ਐਂਟਰੀ ਬੈਂਨ ਕਰ ਦੇਵਾਂਗੇ।