ਕੁਸ਼ਲਦੀਪ ਸਿੰਘ ਢਿੱਲੋਂ ਦਾ ਪਿੰਡ ਦੀਪ ਸਿੰਘ ਵਾਲਾ 'ਚ ਵਿਰੋਧ - ਵਿਧਾਨ ਸਭਾ ਚੋਣਾਂ
ਫ਼ਰੀਦਕੋਟ: ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਜਿਸ ਤਹਿਤ ਵਿਧਾਨ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਵੱਲੋਂ ਹਲਕੇ ਦੇ ਪਿੰਡ ਦੀਪ ਸਿੰਘ ਵਾਲਾ ਵਿਖੇਂ ਚੋਣ ਪ੍ਰਚਾਰ ਕਰਨ ਪਹੁੰਚੇ ਤਾਂ ਉਹਨਾਂ ਨੂੰ ਪਿੰਡ ਦੇ ਲੋਕਾਂ ਵੱਲੋਂ ਰੋਕ ਕੇ ਸਵਾਲ ਕੀਤੇ, ਪਰ ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਬਿਨ੍ਹਾਂ ਉਹਨਾਂ ਦੀ ਗੱਲ ਸੁਣੇ ਅੱਗੇ ਚਲੇ ਗਏ। ਕੁਸ਼ਲਦੀਪ ਸਿੰਘ ਢਿੱਲੋਂ ਦਾ ਵਿਰੋਧ ਕਰਨ ਵਾਲੇ ਲੋਕਾਂ ਨੇ ਉਹਨਾਂ ਤੋਂ ਸਵਾਲ ਪੁੱਛੇ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲਿਆਂ ਦਾ ਲੋਕਾਂ ਨੂੰ ਇਨਸਾਫ਼ ਮਿਲਿਆ ਅਤੇ ਨਾ ਹੀ ਕਿਸੇ ਨੂੰ ਘਰ-ਘਰ ਨੌਕਰੀ ਮਿਲੀ । ਪਰ ਕਾਂਗਰਸੀ ਉਮੀਦਵਾਰ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਵਿੱਚ ਅਸਮਰਥ ਦਿੱਸੇ।