‘ਕਿਸਾਨ ਨਹੀਂ ਵਿਰੋਧੀ ਪਾਰਟੀਆਂ ਕਰ ਰਹੀਆਂ ਹਨ ਭਾਜਪਾ ਦਾ ਵਿਰੋਧ’ - Anil Sareen
ਲੁਧਿਆਣਾ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਦੌਰਾਨ ਹੀ ਭਾਜਪਾ ਵੱਲੋਂ ਵੀ ਆਪਣੇ ਸੰਗਠਨ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।ਭਾਜਪਾ ਦੇ ਕੌਮੀ ਬੁਲਾਰੇ ਅਨਿਲ ਸਰੀਨ ਨੇ ਕਿਹਾ ਕਿ ਭਾਜਪਾ ਇਕ ਮਜ਼ਬੂਤ ਸੰਗਠਨ ਹੈ। ਉਨ੍ਹਾਂ ਨੇ ਵਿਧਾਨ ਸਭਾ ਚੋਣਾਂ 117 ਦੀਆਂ ਸੀਟਾਂ ਤੇ ਜਿੱਤ ਦਰਜ ਕਰਨ ਦਾ ਦਾਅਵਾ ਕੀਤਾ। ਇਸਦੇ ਨਾਲ ਹੀ ਉਨ੍ਹਾਂ ਵਿਰੋਧੀ ਪਾਰਟੀਆਂ ਬਾਰੇ ਬੋਲਦਿਆਂ ਕਿਹਾ ਕਿ ਕਿਸਾਨ ਬੀਜੇਪੀ ਦਾ ਵਿਰੋਧ ਨਹੀਂ ਕਰ ਰਿਹਾ ਸਗੋਂ ਕਿਸਾਨੀ ਝੰਡੇ ਹੇਠ ਵਿਰੋਧੀ ਪਾਰਟੀਆਂ ਵਿਰੋਧ ਕਰ ਰਹੀਆਂ ਹਨ। ਕਿਉਂਕਿ ਬੀਜੇਪੀ ਤੋਂ ਉਨ੍ਹਾਂ ਨੂੰ ਆਪਣੀ ਪਾਰਟੀ ਦੀ ਹੋਂਦ ਦਾ ਖ਼ਤਰਾ ਹੈ।