ਹਰਿਆਣਾ ’ਚ ਵੀ ਸੁਖਬੀਰ ਬਾਦਲ ਦਾ ਵਿਰੋਧ, ਕਿਸਾਨਾਂ ਦੇ ਦਿਖਾਏ ਕਾਲੇ ਝੰਡੇ - ਹਰਿਆਣਾ ’ਚ ਵੀ ਸੁਖਬੀਰ ਬਾਦਲ
ਚੰਡੀਗੜ੍ਹ: ਖੇਤੀ ਕਾਨੂੰਨ (Agricultural law) ਦੇ ਵਿਰੋਧ ਵਿੱਚ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ, ਉਥੇ ਹੀ ਕਿਸਾਨ ਹਰ ਇੱਕ ਪਾਰਟੀ ਦਾ ਵਿਰੋਧ ਕਰ ਰਹੇ ਹਨ। ਇਸੇ ਦੇ ਮੱਦੇਨਜ਼ਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਹਰਿਆਣਾ ਵਿੱਚ ਵੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਦਰਾਅਸਰ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਕਿਸਾਨਾਂ ਨੇ ਵੀਰਵਾਰ ਨੂੰ ਅਕਾਲੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਖਿਲਾਫ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਗਟ ਕੀਤਾ। ਮੌਕੇ ਦੀ ਗੰਭੀਰਤਾ ਦੇ ਮੱਦੇਨਜ਼ਰ ਸਥਾਨਕ ਪ੍ਰਸ਼ਾਸਨ ਨੂੰ ਸੁਰੱਖਿਆ ਲਈ ਭਾਰੀ ਪੁਲਿਸ ਬਲ ਤਾਇਨਾਤ ਕਰਨਾ ਪਿਆ।