ਪੰਜਾਬ

punjab

ਮੱਸਿਆ ਦੇ ਮੱਦੇਨਜ਼ਰ ਤਰਨ ਤਾਰਨ 'ਚ ਦੁਕਾਨਾਂ ਬੰਦ ਕਰਨ ਦੇ ਹੁਕਮ

By

Published : Jun 4, 2020, 2:57 PM IST

ਤਰਨ ਤਾਰਨ: ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਦੁਕਾਨਾਂ ਖੋਲਣ ਸਬੰਧੀ ਛੋਟ ਦਿੱਤੀ ਗਈ ਹੈ। ਜ਼ਿਲ੍ਹਾ ਤਰਨ ਤਾਰਨ ਵਿਚ ਮੱਸਿਆ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ, ਮਿਤੀ 22 ਮਈ, 2020 ਨੂੰ ਮੱਸਿਆ ਹੋਣ ਕਾਰਨ ਤਰਨ ਤਾਰਨ ਸ਼ਹਿਰ ਅਤੇ ਝਬਾਲ ਕਸਬੇ ਵਿਖੇ ਬਜ਼ਾਰਾਂ ਵਿੱਚ ਲੋਕਾਂ ਦਾ ਭਾਰੀ ਇਕੱਠ ਹੋਣ ਦਾ ਸ਼ੱਕ ਹੈ। ਇਸ ਕਾਰਨ ਜ਼ਿਆਦਾ ਭੀੜ ਹੋਣ ਕਰਕੇ ਕੋਵਿਡ-19 ਦੇ ਮਾੜੇ ਪ੍ਰਭਾਵਾਂ ਦੌਰਾਨ ਕੋਰੋਨਾ ਵਾਇਰਸ ਦੇ ਫੈਲਣ ਦਾ ਡਰ ਹੈ। ਇਸ ਲਈ ਲੋਕਾਂ ਦੇ ਭਾਰੀ ਇਕੱਠ ਨੂੰ ਰੋਕਣ ਲਈ ਤਰਨ ਤਾਰਨ ਅਤੇ ਝਬਾਲ ਵਿੱਚ ਦੁਕਾਨਾਂ ਬੰਦ ਕੀਤੇ ਜਾਣ ਦੇ ਹੁਕਮ ਦਿੱਤੇ ਗਏ। ਇਸ ਦੀ ਜਾਣਕਾਰੀ ਐਸਡੀਐਮ ਰਜਨੀਸ਼ ਅਰੋੜਾ ਨੇ ਦਿੱਤੀ।

ABOUT THE AUTHOR

...view details