ਪੰਜਾਬ

punjab

ETV Bharat / videos

corona news: ਅੰਮ੍ਰਿਤਸਰ ਹਵਾਈ ਅੱਡੇ ਦੀ ਲੈਬ ਦੇ ਜਾਂਚ ਕਰਨ ਦੇ ਆਦੇਸ਼ - amritsar corona news

By

Published : Jan 7, 2022, 10:23 PM IST

ਅੰਮ੍ਰਿਤਸਰ: ਸੂਬੇ ਵਿੱਚ ਕੋਰੋਨਾ ਦਾ ਖਤਰਾ ਵਧਦਾ ਜਾ ਰਿਹਾ ਹੈ। ਅੰਮ੍ਰਿਤਸਰ ਹਵਾਈ ਅੱਡੇ ਉਤੇ ਰੋਮ ਤੋਂ ਆਈ ਫਲਾਈਟ ਵਿੱਚੋਂ 172 ਯਾਤਰੀਆਂ ਦੇ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਨੇ ਹਵਾਈ ਅੱਡੇ ਉਤੇ ਕੰਮ ਕਰਦੀ ਪ੍ਰਾਈਵੇਟ ਲੈਬ ਦੀ ਜਾਂਚ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ 285 ਯਾਤਰੀਆਂ ਵਿੱਚੋਂ 172 ਦੇ ਕੋਰੋਨਾ ਪਾਜ਼ੀਟਿਵ ਆਉਣਾ ਲੈਬ ਦੇ ਕੰਮ ਉੱਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦੱਸਿਆ ਕਿ ਲਗਾਤਾਰ ਦੂਸਰੇ ਦਿਨ ਇੰਨ੍ਹੇ ਵਿਅਕਤੀਆਂ ਦਾ ਨਤੀਜਾ ਪਾਜ਼ੀਟਿਵ ਆਉਣ ਕਾਰਨ ਜਿੱਥੇ 75 ਵਿਅਕਤੀਆਂ ਦੇ ਮੁੜ ਟੈਸਟ ਕੀਤੇ ਜਾ ਰਹੇ ਹਨ, ਉਥੇ ਲੈਬ ਦੀ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਇਸ ਬਾਬਤ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਲੈਬ ਦੀ ਜਾਂਚ ਕਰਨ ਲਈ ਕਿਹਾ ਹੈ।

ABOUT THE AUTHOR

...view details