ਸੱਚਖੰਡ ਗੁਰਦੁਆਰਾ ਨਾਂਦੇੜ ਸਾਹਿਬ ਸੰਗਤਾਂ ਲਈ ਖੋਲ੍ਹਣ ਦੇ ਆਦੇਸ਼
ਮਹਾਰਾਸ਼ਟਰ: ਸੱਚਖੰਡ ਗੁਰਦੁਆਰਾ ਨਾਂਦੇੜ ਸਾਹਿਬ ਨੂੰ ਸੰਗਤਾਂ ਦੇ ਦਰਸ਼ਨ ਲਈ ਵੀਰਵਾਰ ਤੋਂ ਖੋਲ੍ਹਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਕੋਰੋਨਾ ਨਿਯਮਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਧਾਰਮਿਕ ਸਥਾਨ ਸੰਗਤਾਂ ਦੇ ਦਰਸ਼ਨ ਲਈ ਖੋਲ੍ਹਿਆ ਗਿਆ ਹੈ। ਸੂਬਾ ਸਰਕਾਰ ਦੇ ਵੱਲੋਂ 7 ਅਕਤੂਬਰ ਤੋਂ ਸਾਰੇ ਧਾਰਮਿਕ ਸਥਾਨਾਂ ਸੰਗਤਾਂ ਲਈ ਖੋਲ੍ਹਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਕਿ ਸ਼ਰਧਾਲੂ ਧਾਰਮਿਕ ਸਥਾਨਾਂ ‘ਤੇ ਜਾ ਸਕਣ। ਦੱਸ ਦਈਏ ਕਿ ਕੋਰੋਨਾ ਦੇ ਚੱਲਦਿਆਂ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਪਾਬੰਦੀਆਂ ਲਗਾਈਆਂ ਗਈਆਂ ਸੀ। ਸੰਗਤਾਂ ਦੇ ਦਰਸ਼ਨ ਲਈ ਖੁੱਲ੍ਹੇ ਸੱਚਖੰਡ ਗੁਰਦੁਆਰਾ ਨਾਂਦੇੜ ਸਾਹਿਬ ਨੂੰ ਲੈਕੇ ਸੰਗਤਾਂ ਦੇ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵੱਡੀ ਗਿਣਤੀ ਦੇ ਵਿੱਚ ਸੰਗਤ ਲੰਮੇ ਸਮੇਂ ਬਾਅਦ ਗੁਰੂ ਘਰ ਦੇ ਦਰਸ਼ਨਾਂ ਲਈ ਪਹੁੰਚ ਰਹੀਆਂ ਹਨ। ਜਿਕਰਯੋਗ ਹੈ ਕਿ ਗੁਰੂਘਰ ਕਈ ਮਹੀਨਿਆਂ ਤੋਂ ਕੋਰੋਨਾ ਕਾਰਨ ਬੰਦ ਪਿਆ ਸੀ ਜਿਸਨੂੰ ਹੁਣ ਸੰਗਤਾਂ ਦੇ ਦਰਸ਼ਨ ਦੀਦਾਰੇ ਲਈ ਖੋਲ੍ਹਿਆ ਜਾ ਰਿਹਾ ਹੈ।