ਜਲਾਲਾਬਾਦ 'ਚ ਜਥੇਬੰਦੀਆਂ ਮ੍ਰਿਤਕ ਕਿਸਾਨ ਦੀ ਦੇਹ ਸੜਕ 'ਤੇ ਰੱਖ ਕਰ ਰਹੀਆਂ ਧਰਨਾ ਪ੍ਰਦਰਸ਼ਨ - ਭਾਰਤ ਸਰਕਾਰ
ਫਾਜ਼ਿਲਕਾ: ਬੀਤੇ ਦਿਨੀਂ ਜਲਾਲਾਬਾਦ ਦੇ ਮਾਹਮੂ ਜੋਈਆਂ ਟੋਲ ਪਲਾਜ਼ਾ 'ਤੇ ਇੱਕ ਕਿਸਾਨ ਦੀ ਧਰਨੇ ਦੌਰਾਨ ਹਾਰਟ ਅਟੈਕ ਕਾਰਨ ਹੋਈ ਮੌਤ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਮ੍ਰਿਤਕ ਬਲਦੇਵ ਰਾਜ ਦੀ ਡੈੱਡ ਬਾਡੀ ਨੂੰ ਸੜਕ 'ਤੇ ਰੱਖ ਰੋਡ ਜਾਮ ਕੀਤਾ ਹੋਇਆ ਹੈ। ਕਿਸਾਨ ਜਥੇਬੰਦੀਆਂ ਪ੍ਰਸ਼ਾਸਨ ਤੇ ਸਰਕਾਰ ਕੋਲੋ ਮੁਆਵਜ਼ਾ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕਰ ਰਹੀਆਂ ਹਨ। ਉਨ੍ਹਾਂ ਕਿਹਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਹਨ, ਉਦੋਂ ਤੱਕ ਮ੍ਰਿਤਕ ਕਿਸਾਨ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।