ਬਠਿੰਡਾ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਕੱਢੀ ਗਈ ਰੈਲੀ - diamond welfare society
ਗਾਂਧੀ ਜਯੰਤੀ ਦੇ ਮੌਕੇ 'ਤੇ ਬਠਿੰਡਾ ਵਿੱਚ ਵੱਖ ਵੱਖ ਸੰਸਥਾਵਾਂ ਨੇ ਅਗੇ ਆ ਕੇ ਦੇਸ਼ ਨੂੰ ਪਲਾਸਟਿਕ ਮੁਕਤ ਬਣਾਉਣ ਦੇ ਲਈ ਜਾਗਰੂਕਤਾ ਰੈਲੀ ਕੱਢੀ। ਇਸ ਰੈਲੀ ਵਿੱਚ ਉਨ੍ਹਾਂ ਵੱਲੋਂ ਦੁਕਾਨਦਾਰਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ। ਇਸ ਰੈਲੀ ਵਿੱਚ ਸ਼ਹਿਰ ਦੇ ਸਮਾਜ ਸੇਵੀ ਸੰਸਥਾ ਡਾਇਮੰਡ ਵੈੱਲਫੇਅਰ ਸੁਸਾਇਟੀ ਤੇ ਸਟੇਟ ਬੈਂਕ ਆੱਫ ਇੰਡਿਆ ਦੇ ਕਰਮੀਆਂ ਵੱਲੋਂ ਵੀ ਸਵੱਛ ਭਾਰਤ ਮਿਸ਼ਨ ਤਹਿਤ ਕੱਢੀ ਗਈ। ਇਸ ਰੈਲੀ ਦਾ ਉਦੇਸ਼ ਲੋਕਾਂ ਨੂੰ ਪਲਾਸਟਿਕ ਤੋਂ ਹੋਣ ਵਾਲੇ ਨੁਕਸ਼ਾਨ ਬਾਰੇ ਜਾਗਰੂਕ ਕਰਨਾ ਸੀ। ਇਸ ਦੌਰਾਨ ਸੰਸਥਾ ਤੇ ਬੈਂਕ ਵੱਲੋਂ ਲੋਕਾਂ ਨੂੰ ਜੂਟ ਦੇ ਬੈਗ ਵੰਡੇ ਗਏ।