ਦਿੱਲੀ ਵਿਖੇ ਅੰਦੋਲਨ ਦੌਰਾਨ ਜਾਨ ਗੁਆ ਚੁੱਕੇ 22 ਕਿਸਾਨਾਂ ਨੂੰ ਜਥੇਬੰਦੀਆਂ ਨੇ ਦਿੱਤੀ ਸ਼ਰਧਾਂਜਲੀ - ਜਾਨ ਗੁਆ ਚੁੱਕੇ 22 ਕਿਸਾਨਾਂ ਨੂੰ ਜਥੇਬੰਦੀਆਂ ਨੇ ਦਿੱਤੀ ਸ਼ਰਧਾਂਜਲੀ
ਲਹਿਰਾਗਾਗਾ: ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ 22 ਕਿਸਾਨਾਂ ਨੂੰ ਐਤਵਾਰ ਮੂਨਕ ਬਲਾਕ ਇਕਾਈ ਦੀਆਂ ਕਿਸਾਨ ਜਥੇਬੰਦੀਆਂ ਨੇ ਸ਼ਰਧਾਂਜਲੀ ਭੇਂਟ ਕੀਤੀ ਗਈ। ਜਥੇਬੰਦੀਆਂ ਵੱਲੋਂ ਸੈਣੀ ਧਰਮਸ਼ਾਲਾ ਦੇ ਸਾਹਮਣੇ ਇਕੱਠ ਕਰਕੇ ਜਾਨ ਗੁਆ ਚੁੱਕੇ ਕਿਸਾਨ ਤੇ ਨੌਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਭਾਕਿਯੂ ਉਗਰਾਹਾਂ ਅਤੇ ਪੀਐਸਯੂ ਰੰਧਾਵਾ ਦੇ ਆਗੂਆਂ ਨੇ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਅੜੀਅਲ ਰਵੱਈਆ ਛੱਡ ਦੇਵੇ ਅਤੇ ਕਾਨੂੰਨ ਰੱਦ ਕਰ ਦੇਵੇ। ਉਹ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ ਕਿਉਂਕਿ ਉਹ ਪਹਿਲਾਂ ਹੀ ਸਰਕਾਰਾਂ ਦੀ ਗਲਤ ਨੀਤੀਆਂ ਦਾ ਖਮਿਆਜ਼ਾ ਭੁਗਤ ਰਹੇ ਹਨ। ਜੇਕਰ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।