ਮਜ਼ਦੂਰਾਂ ਨੇ ਖਜਾਨਾ ਮੰਤਰੀ ਦੇ ਦਫਤਰ ਨੂੰ ਪਾਇਆ ਘੇਰਾ - ਹੱਕੀ ਮੰਗਾਂ ਲਈ ਸੰਘਰਸ਼
ਬਠਿੰਡਾ:ਕੈਪਟਨ ਸਰਕਾਰ ਨੂੰ ਸੱਤਾ ਵਿਚ ਆਏ ਕਰੀਬ ਪੰਜ ਸਾਲ ਹੋ ਚੱਲੇ ਹਨ ਪਰ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਮਜ਼ਦੂਰਾਂ ਵੱਲੋਂ ਅੱਜ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫ਼ਤਰ ਦਾ ਘਿਰਾਓ ਕਰਦੇ ਹੋਏ ਹਿਸਾਬ ਦਿਓ ਜਵਾਬ ਦਿਓ ਦੇ ਨਾਅਰੇ ਹੇਠ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਧਰਨੇ ਦੀ ਅਗਵਾਈ ਕਰ ਰਹੇ ਹਰਵਿੰਦਰ ਸਿੰਘ ਸੇਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ ਵੱਡੇ ਦਾਅਵੇ ਕੀਤੇ ਗਏ ਸਨ ਪਰ ਮਜ਼ਦੂਰਾਂ ਨਾਲ ਕੀਤੇ ਗਏ ਵਾਅਦਿਆਂ ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਦੇ ਚਲਦੇ ਉਨ੍ਹਾਂ ਵੱਲੋਂ ਅੱਜ ਪੰਜਾਬ ਦੇ ਸਾਰੇ ਹੀ ਵਿਧਾਇਕਾਂ ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧਿਤ ਹੋਣ ਤੇ ਉਨ੍ਹਾਂ ਦੇ ਘਰਾਂ ਅਤੇ ਦਫਤਰਾਂ ਦਾ ਘਿਰਾਓ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਹਿਸਾਬ ਅਤੇ ਜਵਾਬ ਦੇਣ ਲਈ ਕਿਹਾ ਗਿਆ ਹੈ ।