ਮਲੇਰਕੋਟਲਾ 'ਚ ਬਾਹਰੋਂ ਆਣ-ਜਾਣ ਵਾਲੇ ਵਾਹਨਾਂ ਨੂੰ ਕੀਤਾ ਜਾ ਰਿਹਾ ਸੈਨੇਟਾਈਜ਼ - ਸੰਗਰੂਰ ਨਿਊਜ਼ ਅਪਡੇਟ
ਸੰਗਰੂਰ : ਕੋਰੋਨਾ ਵਾਇਰਸ ਦੇ ਚਲਦੇ ਸੂਬੇ 'ਚ ਕਰਫਿਊ ਜਾਰੀ ਹੈ। ਇਸ ਦੌਰਾਨ ਮਲੇਰਕੋਟਲਾ 'ਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਹੋਰਨਾਂ ਜ਼ਿਲ੍ਹਿਆਂ ਤੇ ਸੂਬਿਆਂ ਚੋਂ ਆਉਣ ਵਾਲੇ ਵਾਹਨਾਂ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕੀਤਾ ਜਾ ਰਿਹਾ ਹੈ। ਇਸ ਬਾਰੇ ਦੱਸਦੇ ਹੋਏ ਐਸਡੀਐਮ ਵਿਕਰਮਜੀਤ ਸਿੰਘ ਪਾਂਥੇ ਨੇ ਕਿਹਾ ਕਿ ਮਲੇਰਕੋਟਲਾ ਤੇ ਸੰਗਰੂਰ ਤੋਂ ਵੱਡੀ ਤਦਾਦ 'ਚ ਹੋਰਨਾਂ ਸਬਜ਼ੀਆਂ ਦਾ ਨਿਰਯਾਤ ਕੀਤਾ ਜਾਂਦਾ ਹੈ ਤੇ ਜਲਦ ਹੀ ਮੰਡੀਆਂ 'ਚ ਕਣਕ ਦੀ ਆਮਦ ਸ਼ੁਰੂ ਹੋ ਜਾਵੇਗੀ। ਇਸ ਲਈ ਕੋਈ ਵੀ ਵਾਹਨ ਨੂੰ ਬਿਨ੍ਹਾਂ ਸੈਨੇਟਾਈਜ਼ ਕੀਤੇ ਜ਼ਿਲ੍ਹੇ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।