ਸਿਹਤ ਵਿਭਾਗ ਦੀ ਕਾਰਵਾਈ ਤੋਂ ਭੜਕੇ ਦੁਕਾਨਦਾਰਾਂ ਨੇ ਕੀਤਾ ਬਾਜ਼ਾਰ ਬੰਦ - SDM lehra
ਲਹਿਰਾਗਾਗਾ: ਸਿਹਤ ਵਿਭਾਗ ਦੀ ਟੀਮ ਨੇ ਸ਼ਹਿਰ ਵਿੱਚ ਬੱਸ ਸਟੈਂਡ ਰੋਡ ਦੀਆਂ ਦੁਕਾਨਾਂ 'ਤੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਚੈਕਿੰਗ ਕੀਤੀ ਗਈ। ਚੈਕਿੰਗ ਦਾ ਪਤਾ ਲੱਗਦੇ ਹੀ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਪੂਰਾ ਬਾਜ਼ਾਰ ਬੰਦ ਕਰ ਦਿੱਤਾ। ਦੁਕਾਨਦਾਰਾਂ ਨੇ ਪ੍ਰਸ਼ਾਸਨ ਦੀ ਇਸ ਕਾਰਵਾਈ ਵਿਰੁੱਧ ਪ੍ਰਦਰਸ਼ਨ ਕੀਤਾ। ਇੱਕ ਦੁਕਾਨਦਾਰ ਕੇਵਲ ਕ੍ਰਿਸ਼ਨ ਦਾ ਕਹਿਣਾ ਸੀ ਕਿ ਸਿਹਤ ਵਿਭਾਗ ਜਾਣਬੁੱਝ ਕੇ ਉਨ੍ਹਾਂ ਨੂੰ ਤੰਗ ਕਰ ਰਿਹਾ ਹੈ, ਜਦਕਿ ਉਨ੍ਹਾਂ ਨੂੰ ਕੋਰੋਨਾ ਤਹਿਤ ਕੋਈ ਮੁਸ਼ਕਲ ਨਹੀਂ ਹੈ। ਉਧਰ, ਐਸਡੀਐਮ ਜੀਵਨਜੋਤ ਦਾ ਕਹਿਣਾ ਸੀ ਕਿ ਸਿਹਤ ਵਿਭਾਗ ਸਿਰਫ਼ ਕੋਰੋਨਾ ਦੇ ਮੱਦੇਨਜ਼ਰ ਟੈਸਟ ਕਰ ਰਿਹਾ ਹੈ, ਤਾਂ ਕਿ ਕੋਈ ਕੋਰੋਨਾ ਦੀ ਬਿਮਾਰੀ ਤੋਂ ਪੀੜਤ ਨਾ ਹੋਵੇ।