ਵਿਧਾਨ ਸਭਾ ਦੇ ਬਾਹਰ ਅਕਾਲੀ ਦਲ ਨੇ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ - the Akali Dal staged a protest
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕੀਤਾ ਗਿਆ। ਜਿਸ 'ਚ ਕਈ ਐਲਾਨ ਵਿੱਤ ਮੰਤਰੀ ਵਲੋਂ ਕੀਤੇ ਗਏ , ਪਰ ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਖਿਲਾਫ਼ ਹੱਲਾ ਬੋਲਦਿਆਂ ਵਿਧਾਨ ਸਭਾ ਦੇ ਬਾਹਰ ਟਾਫੀਆਂ ਵੰਡ ਕੇ ਪ੍ਰਦਰਸ਼ਨ ਕੀਤਾ ਗਿਆ। ਅਕਾਲੀ ਦਲ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਦਾ ਕਹਿਣਾ ਕਿ ਕਾਂਗਰਸ ਸਰਕਾਰ ਵਲੋਂ ਹਰ ਵਰਗ ਨਾਲ ਝੂਠ ਹੀ ਬੋਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਬਜਟ 'ਚ ਕੁਝ ਵੀ ਖਾਸ ਨਹੀਂ ਹੈ। ਨਾਲਿ ਹੀ ਉਨ੍ਹਾਂ ਕਿਹਾ ਕਿ ਪੰਜਾਬ 'ਚ ਵੈਟ ਦੇ ਮਾਮਲੇ 'ਚ ਸਰਕਾਰ ਵਲੋਂ ਕੋਈ ਗੱਲ ਨਹੀਂ ਕੀਤੀ ਗਈ। ਬੇਸ਼ਕ ਪਿਛਲੇ ਬਜਟ 'ਚ ਸਰਕਾਰ ਵਲੋਂ ਵੈਟ ਘਟਾਉਣ ਦੀ ਗੱਲ ਕੀਤੀ ਗਈ ਸੀ ਪਰ ਨਹੀਂ ਘਟਾਇਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਗਏ ਚੋਣ ਵਾਅਦੇ ਪੂਰੇ ਨਹੀਂ ਕੀਤੇ ਗਏ।