ਗੋਲਡਨ ਹੱਟ ਢਾਬੇ ਦੇ ਮਾਲਿਕ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ - ਢਾਬੇ ਦੇ ਮਾਲਿਕ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲਡਨ ਹੱਟ ਢਾਬੇ ਦੇ ਮਾਲਿਕ ਰਾਮ ਸਿੰਘ ਰਾਣਾ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਹਨਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਥੇ ਹੀ ਕਿਸਾਨੀ ਆਦੋਲਨ ਦੀ ਜਿੱਤ ਸੰਬੰਧੀ ਸ਼ੁਕਰਾਨੇ ਵੱਜੋਂ ਅਰਦਾਸ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਰਾਮ ਸਿੰਘ ਰਾਣਾ ਨੇ ਦੱਸਿਆ ਕਿ ਵਾਹਿਗੁਰੂ ਦੀ ਅਪਾਰ ਕਿਰਪਾ ਸਦਕਾ ਕਿਸਾਨੀ ਸੰਘਰਸ਼ ਦੀ ਜਿੱਤ ਹੋਈ ਹੈ। ਜਿਸਦੇ ਸਦਕੇ ਅੱਜ ਸ਼ੁਕਰਾਨੇ ਵੱਜੋਂ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚੇ ਹਾਂ। ਇਹਨਾਪਂ ਵੱਡਾ ਅੰਦੋਲਨ ਸਿਰਫ 'ਤੇ ਸਿਰਫ ਗੁਰੂ ਮਹਾਰਾਜ ਦੀ ਕਿਰਪਾ ਨਾਲ ਹੀ ਸੰਪੰਨ ਹੋਇਆ ਹੈ। ਜਿਸ ਦੇ ਚੱਲਦੇ ਕਿਸਾਨ ਭਾਈਚਾਰੇ ਤੋਂ ਇਲਾਵਾ ਸਾਰੇ ਦੇਸ਼ ਦੀ ਸੰਗਤ ਵੱਲੋਂ ਖੁਸ਼ੀ ਮਨਾਈ ਜਾ ਰਹੀ ਹੈ। ਕਿਸਾਨੀ ਅੰਦੋਲਨ ਦੀ ਜਿੱਤ ਦੀ ਅਰਦਾਸ ਕੀਤੀ।