ਮੋਗਾ ’ਚ 252 ਝੁੱਗੀ ਵਾਲਿਆਂ ਨੂੰ ਮਿਲੇ ਜਗ੍ਹਾ ਦੇ ਮਾਲਕਾਨਾ ਹੱਕ - ਮਾਲਕਾਨਾ ਹੱਕ
ਮੋਗਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਵਰਚੂਅਲ ਪ੍ਰੋਗਰਾਮ ਦੌਰਾਨ ਝੁੱਗੀ-ਝੌਂਪੜੀਆਂ ’ਚ ਰਹਿਣ ਵਾਲਿਆਂ ਨੂੰ ਮਾਲਕਾਨਾ ਹੱਕ ਦਿੱਤੇ ਗਏ, ਜਿਸ ਨਾਲ ਨਗਰ ਨਿਗਮ ਮੋਗਾ ਦੇ 252 ਝੁੱਗੀ-ਝੌਂਪੜੀਆਂ ’ਚ ਰਹਿਣ ਵਾਲੇ ਪਰਿਵਾਰਾਂ ਨੂੰ ਲਾਭ ਪੁੱਜੇਗਾ। ਸਰਕਾਰ ਦੀ ਇਸ ਯੋਜਨਾ ਤਹਿਤ ਸੂਬੇ ਦੇ ਇੱਕ ਲੱਖ ਤੋਂ ਵੱਧ ਝੁੱਗੀ-ਝੌਂਪੜੀ ਵਾਲਿਆਂ ਨੂੰ ਅਜਿਹੇ ਮਾਲਕਾਨਾ ਹੱਕ ਮਿਲਣਗੇ। ਡਾ. ਹਰਜੋਤ ਕਮਲ ਨੇ ਕਿਹਾ ਕਿ ਬਸੇਰਾ ਸਕੀਮ ਜੋ ਕਿ ਪੰਜਾਬ ਪ੍ਰੋਪਰਾਈਟਰੀ ਰਾਈਟਸ ਟੂ ਸਲੱਮ ਡਵੈਲਰਜ਼ ਐਕਟ 2020 ਸਮੇਤ ਸਬੰਧਤ ਨਿਯਮਾਂ ਤਹਿਤ ਆਉਂਦੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ’ਚ ਝੁੱਗੀ-ਝੌਂਪੜੀ ਵਾਲੇ ਹਿੱਸੇ ਵਿਚਲੀ ਜ਼ਮੀਨ ਵਾਲੇ ਘਰ ਇਸ ਸਕੀਮ ਲਈ ਪਾਤਰ ਹੋਣਗੇ, ਪਰ ਲਾਭਪਾਤਰੀਆਂ ਨੂੰ ਤਬਾਦਲਾ ਕੀਤੀ ਜ਼ਮੀਨ 30 ਵਰਿਆਂ ਤੱਕ ਕਿਸੇ ਹੋਰ ਦੇ ਨਾਂਅ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।