ਹੁਸ਼ਿਆਰਪੁਰ 'ਚ ਕੋਰੋਨਾ ਮਰੀਜ਼ਾਂ ਲਈ ਸ਼ੁਰੂ ਹੋਈ 'ਆਕਸੀਜਨ ਆਨ ਵਹੀਲਸ' ਸੇਵਾ
ਹੁਸ਼ਿਆਰਪੁਰ:ਕੋਰੋਨਾ ਦੀ ਦੂਜੀ ਲਹਿਰ ਦੌਰਾਨ ਦੇਸ਼ ਭਰ 'ਚ ਆਕਸੀਜਨ, ਬੈਡ ਤੇ ਲੋੜੀਦਾਂ ਦਵਾਈਆਂ ਦੀ ਘਾਟ ਹੈ। ਇਸ ਦੌਰਾਨ ਕਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੋਰੋਨਾ ਮਰੀਜ਼ਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸ ਤਹਿਤ ਸੰਤ ਬਾਬਾ ਗੁਰਦਿਆਲ ਸਿੰਘ ਤੇ ਬਾਬਾ ਬਲਵੰਤ ਸਿੰਘ ਮੈਮੋਰੀਅਲ ਹਸਪਤਾਲਵ ਵੱਲੋਂ ਇੱਕ ਨਵੇਕਲੀ ਪਹਿਲ ਕੀਤੀ ਗਈ ਹੈ। ਹਸਪਤਾਲ ਵਿੱਚ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਫ੍ਰੀ ਐਂਮਬੂਲੈਂਸ ਸੇਵਾ ਤੇ ਆਕਸੀਜਨ ਆਨ ਵਹੀਲਸ ਦੀ ਸੇਵਾ ਸ਼ੁਰੂ ਕੀਤੀ ਗਈ ਹੈ। ਇਸ ਨਾਲ ਕੋਰੋਨਾ ਮਰੀਜ਼ਾਂ ਦਾ ਇਲਾਜ ਸਹੀ ਢੰਗ ਨਾਲ ਹੋ ਸਕੇਗਾ। ਇਸ ਰਾਹੀਂ ਜਲੰਧਰ ਅਤੇ ਹੁਸ਼ਿਆਰਪੁਰ ਦੇ ਮਰੀਜ਼ਾਂ ਨੂੰ ਲੋੜ ਮੁਤਾਬਕ ਆਕਸੀਜਨ ਪਹੁੰਚਾਈ ਜਾਵੇਗੀ। ਹੁਸ਼ਿਆਰਪੁਰ ਦੇ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਸ ਨੂੰ ਮਨੁੱਖਤਾ ਦੀ ਸੇਵਾ ਦੱਸਿਆ ਤੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਲਈ ਅਪੀਲ ਕੀਤੀ।