ਪਟਿਆਲਾ ਤੇ ਰਾਜਪੁਰਾ 'ਚ ਝੋਨੇ ਦੀ ਖ਼ਰੀਦ-ਪ੍ਰਬੰਧਾਂ ਦਾ ਮੰਡੀ ਬੋਰਡ ਦੇ ਸਕੱਤਰ ਨੇ ਲਿਆ ਜਾਇਜ਼ਾ - Paddy Procurement Arrangements in rajpura
ਪਟਿਆਲਾ: ਪੰਜਾਬ ਦੀਆਂ ਮੰਡੀਆਂ ਦੇ ਵਿੱਚ 15.5 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਕਿਸਾਨਾਂ ਨੂੰ ਕੋਰੋਨਾ ਤੋਂ ਬਚਾਉਣ ਦੇ ਲਈ ਹੁਣ ਤੱਕ 5 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ। ਪੰਜਾਬ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਅੱਜ ਉਹ ਪਟਿਆਲਾ ਤੇ ਰਾਜਪੁਰਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਨਿਰੀਖਣ ਕਰਨ ਆਏ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਖ਼ਰੀਦਦਾਰੀ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
Last Updated : Oct 8, 2020, 3:25 PM IST