ਚੰਡੀਗੜ੍ਹ ਵਿੱਚ ਝੋਨੇ ਦੀ ਖ਼ਰੀਦ ਹੋਈ ਸ਼ੁਰੂ - ਝੋਨੇ ਦੀ ਖ਼ਰੀਦ
ਚੰਡੀਗੜ੍ਹ: ਇੰਟਰਸਿਟੀ ਦੇ ਸੈਕਟਰ-39 ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਕਿਸਾਨਾਂ ਨੇ ਕਿਹਾ ਕਿ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵੱਲੋਂ ਝੋਨੇ ਦੀ ਖਰੀਦ 1888 ਰੁਪਏ ਵਿੱਚ ਕੀਤੀ ਜਾ ਰਹੀ ਹੈ। ਜਿਹੜੀ ਕਿ ਪਿਛਲੇ ਸਾਲ ਨਾਲੋਂ 50 ਰੁਪਏ ਵੱਧ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਜਿਹੜੇ ਖੇਤੀ ਕਾਨੂੰਨ ਨੂੰ ਲੈ ਕੇ ਆਈ ਹੈ ਇਹ ਕਿਸਾਨੀ ਨੂੰ ਖ਼ਤਮ ਕਰਨ ਵਾਲਾ ਕਾਨੂੰਨ ਹੈ।