ਝੋਨੇ ਦੀ ਖਰੀਦ ਮੁੜ ਸ਼ੁਰੂ ਕੀਤੀ ਜਾਵੇ:ਹਰਪਾਲ ਚੀਮਾ - procurement
ਚੰਡੀਗੜ੍ਹ:ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ (Harpal Cheema)ਨੇ ਝੋਨੇ ਦੀ ਫਸਲ ਦੀ ਖਰੀਦ ਨੂੰ ਜਾਰੀ ਰੱਖਣ ਦੀ ਮੰਗ ਕੀਤੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਇਸ ਵਾਰ ਬੇਮੌਸਮੀ ਮੀਂਹ ਪੈਣ ਕਾਰਨ ਝੋਨੇ ਦੀ ਫਸਲ ਦੀ ਕਟਾਈ ਲੇਟ ਹੋ ਗਈ ਹੈ ਜਿਸ ਕਾਰਨ ਫਸਲ ਹੁਣ ਮੰਡੀ ਵਿਚ ਆ ਰਹੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਪ੍ਰਾਈਵੇਟ (Private) ਮੰਡੀਆਂ ਵਿਚ ਫਸਲ ਵੇਚਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਇਕ ਪਾਸੇ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਦੁਆਰਾ ਮੰਡੀ ਤੋੜ ਰਹੀ ਹੈ ਉਥੇ ਹੀ ਪੰਜਾਬ ਸਰਕਾਰ ਵੀ ਮੰਡੀ ਨੂੰ ਖਤਮ ਕਰਨਾ ਚਾਹੁੰਦੀ ਹੈ।ਉਨ੍ਹਾਂ ਕਿਹਾ ਝੋਨੇ ਦੀ ਖਰੀਦ ਮੁੜ ਸ਼ੁਰੂ ਕੀਤੀ ਜਾਵੇ।