ਸਰਹਿੰਦ 'ਚ ਵਿਧਾਇਕ ਨਾਗਰਾ ਨੇ ਸ਼ੁਰੂ ਕਰਵਾਈ ਝੋਨੇ ਦੀ ਖਰੀਦ - ਕਾਂਗਰਸੀ ਵਿਧਾਇਕ
ਸਰਹਿੰਦ: ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਮੰਡੀਆਂ 'ਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੰਗਲਵਾਰ ਨੂੰ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੀ ਫ਼ਸਲ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਜੋ ਕਾਲੇ ਕਾਨੂੰਨ ਪਾਸ ਕੀਤੇ ਹਨ, ਉਨ੍ਹਾਂ ਨੂੰ ਵਾਪਸ ਕਰਵਾਉਣ ਲਈ ਕਾਂਗਰਸ ਹਰ ਕਿਸਾਨਾਂ ਨਾਲ ਖੜ੍ਹ ਕੇ ਹਰ ਤਰ੍ਹਾਂ ਦੀ ਲੜਾਈ ਲੜੇਗੀ। ਇਸ ਮੌਕੇ ਚੇਅਰਮੈਨ ਗੁਲਸ਼ਨ ਰਾਏ ਬੋਬੀ ਨੇ ਕਿਹਾ ਕਿ ਕਿਸਾਨ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਸੁੱਕੀ ਲੈ ਕੇ ਆਉਣ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਕਣਾ ਨਾ ਪਵੇ। ਉਨ੍ਹਾਂ ਦਸਿਆ ਕਿ ਪਹਿਲੇ ਦਿਨ ਪਨਸਪ ਨੇ 250 ਕੁਇੰਟਲ ਝੋਨੇ ਦੀ ਫ਼ਸਲ ਖਰੀਦ ਕੀਤੀ ਹੈ।