ਆਪਣੀਆਂ ਮੰਗਾਂ ਨੂੰ ਲੈ ਕੇ ਚੌਕੀਦਾਰਾਂ ਨੇ ਕੀਤਾ ਪ੍ਰਦਰਸ਼ਨ - protest
ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਇੱਕਤਰ ਹੋਏ ਜ਼ਿਲ੍ਹੇ ਭਰ ਦੇ ਪੇਂਡੂ ਚੌਕੀਦਾਰਾਂ ਨੇ ਆਪਣੀਆਂ ਮੰਗਾਂ ਲਈ ਰੋਸ ਪ੍ਰਦਰਸ਼ਨ ਕੀਤਾ। ਪੇਂਡੂ ਚੌਕੀਦਾਰ ਯੂਨੀਅਨ ਦੀ ਅਗਵਾਈ ਵਿੱਚ ਚੌਂਕੀਦਾਰਾਂ ਦੇ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਚੌਕੀਦਾਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਤਨਖਾਹ ਵਿੱਚ ਹਰਿਆਣੇ ਦੀ ਤਰਜ 'ਤੇ ਵਾਧਾ ਕੀਤਾ ਜਾਵੇ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ 40 ਸਾਲ ਤੋਂ ਕੰਮ ਕਰ ਰਹੇ ਹਨ ਪਰ ਉਨ੍ਹਾਂ ਨੂੰ ਨਿਗੁਣੀਆਂ ਤਨਖਾਹਾਂ 'ਤੇ ਕੰਮ ਕਰਨਾ ਪੈ ਰਿਹਾ ਹੈ। ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ਦਾ ਇਸ ਮਹਿੰਗਾਈ ਦੇ ਦੌਰ ਵਿੱਚ ਗੁਜਾਰਾਂ ਬਹੁਤ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਜੋ ਤਨਖਾਹ ਮਿਲਦੀ ਵੀ ਹੈ ਉਹ ਵੀ ਸਰਕਾਰ ਕਦੇ ਸਮੇਂ ਸਿਰ ਨਹੀਂ ਦਿੰਦੀ ।