ਪਾਕਿਸਤਾਨ ਦੇ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ - pakistani Ragi visited Sachkhand Sri Harmandir Sahib
ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਤੇ ਵਸੀਮ ਅੱਬਾਸ ਅਲੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਕੀਰਤਨ ਸੁਣਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਰੂਹਾਨੀਅਤ ਦੇ ਇਸ ਕੇਂਦਰ ਵਿੱਚ ਆ ਕੇ ਉਨ੍ਹਾਂ ਦੇ ਮਨ ਨੂੰ ਸ਼ਾਂਤੀ ਮਿਲੀ ਹੈ। ਜਾਣਕਾਰੀ ਮੁਤਾਬਕ ਉਹ ਪੰਜਾਬ ਦੇ ਗੁਰਦੁਆਰਾ ਦਸਮੇਸ਼ ਦਰਬਾਰ ਬਟਾਲਾ ਵਿੱਖ ਆਯੋਜਿਤ ਕੀਰਤਨ ਦਰਬਾਰ ਸਮਾਗਮ ਵਿੱਚ ਹਿੱਸਾ ਲੈਣ ਲਈ ਆਏ ਹਨ।
TAGGED:
kartarpur corridor