ਕਰਤਾਰਪੁਰ ਲਾਂਘਾ: ਮਨਜਿੰਦਰ ਸਿਰਸਾ ਨੇ ਸ਼ੇਖ ਰਾਸ਼ੀਦ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ - ਕਰਤਾਰਪੁਰ ਲਾਂਘਾ
ਪਾਕਿਸਤਾਨ ਦੇ ਕੇਂਦਰੀ ਮੰਤਰੀ ਸ਼ੇਖ ਰਾਸ਼ੀਦ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਕਰਤਾਰਪੁਰ ਲਾਂਘਾ ਪਾਕਿ ਸੇਨਾ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦਾ ਮਾਸਟਰਮਾਈਂਡ ਹੈ ਤੇ ਇਸ ਸਾਜਿਸ਼ ਲਈ ਹਿੰਦੁਸਾਤਨ ਨੂੰ ਅਜਿਹਾ ਜ਼ਖ਼ਮ ਦਿੱਤਾ ਜਾਵੇਗਾ ਜਿਸ ਨੂੰ ਉਹ ਕਦੇ ਨਹੀਂ ਭੁੱਲ ਸਕਣਗੇ। ਭਾਰਤ ਦੇ ਸਿੱਖ ਨੇਤਾਵਾਂ ਨੇ ਇਸ ਬਿਆਨ 'ਤੇ ਧਿਆਨ ਦਿੱਤਾ ਹੈ। ਇੱਕ ਪਾਸੇ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਨੂੰ ਚੇਤਾਵਨੀ ਦਿੱਤੀ ਤੇ ਨਵਜੋਤ ਸਿੰਘ ਸਿੱਧੂ ਨੂੰ ਵੀ ਸਾਵਧਾਨ ਰਹਿਣ ਦੀ ਅਪੀਲ ਕੀਤੀ ਸੀ। ਉੱਥੇ ਹੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਸ਼ੇਖ ਰਾਸ਼ੀਦ ਦੇ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।