ਪੱਲੇਦਾਰ ਯੂਨੀਅਨ ਨੇ ਮੋਦੀ ਸਰਕਾਰ ਨੂੰ ਦਿੱਤੀ ਚੇਤਾਵਨੀ - mansa protest against ravidas mandir destroy
ਪੰਜਾਬ ਭਰ ਵਿੱਚ ਰਵਿਦਾਸੀਆ ਸਮਾਜ ਵੱਲੋਂ ਦਿੱਲੀ ਵਿਖੇ ਗੁਰੂ ਰਵਿਦਾਸ ਮੰਦਰ ਨੂੰ ਤੋੜੇ ਜਾਣ ਦੇ ਵਿਰੋਧ ਵਿੱਚ ਭਾਰਤ ਬੰਦ ਦਾ ਐਲਾਨ ਕੀਤਾ ਗਿਆ, ਜਿਸ ਦੇ ਤਹਿਤ ਮਾਨਸਾ ਵਿਖੇ ਵੀ ਵੱਖ ਵੱਖ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸੇ ਤਰ੍ਹਾਂ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਵੱਲੋਂ ਕੇਂਦਰ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।