ਆਪਣੀਆਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਗੁਰਪ੍ਰੀਤ ਰਾਜੂ ਖੰਨਾ ਸਣੇ 142 ਪ੍ਰਦਰਸ਼ਨਕਾਰੀਆਂ 'ਤੇ ਪਰਚਾ ਦਰਜ - ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ
ਸ੍ਰੀ ਫ਼ਤਿਹਗੜ੍ਹ ਸਾਹਿਬ: ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮੁੱਚੇ ਪੰਜਾਬ 'ਚ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਸਣੇ 142 ਵਿਅਕਤੀਆਂ 'ਤੇ ਪਰਚਾ ਦਰਜ ਕੀਤਾ। ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਉਨ੍ਹਾਂ ਨੇ ਇਹ ਪ੍ਰਦਰਸ਼ਨ ਡੀਜ਼ਲ ਅਤੇ ਪੈਟਰੋਲ ਦੀਆਂ ਵੱਧ ਰਹੀਆਂ ਕੀਮਤਾਂ, ਲੋੜਵੰਦਾਂ ਦੇ ਬੰਦ ਕੀਤੇ ਨੀਲੇ ਕਾਰਡ ਤੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰਦਰਸ਼ਨ ਦੌਰਾਨ ਪੁਲਿਸ ਅਧਿਕਾਰੀ ਨੇ 142 ਵਿਅਕਤੀਆਂ 'ਤੇ ਪਰਚ ਦਰਜ ਕੀਤੇ ਹਨ ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਉਹ ਇਹ ਪ੍ਰਦਰਸ਼ਨ ਲੋੜਵੰਦਾਂ ਦੇ ਮਾਰੇ ਹੱਕਾਂ ਲਈ ਕਰ ਰਹੇ ਹਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਸਰਕਾਰ ਦੀ ਹਿਦਾਇਤ ਹੈ ਕਿ ਕਿਤੇ ਵੀ 50 ਤੋਂ ਵੱਧ ਲੋਕਾਂ ਦਾ ਇਕੱਠ ਨਾ ਕੀਤਾ ਜਾਵੇ ਪਰ ਪ੍ਰਦਰਸ਼ਨ 'ਚ 50 ਤੋਂ ਵੱਧ ਵਿਅਕਤੀ ਮੌਜੂਦ ਸਨ ਜੋ ਕਿ ਸਰਕਾਰ ਵੱਲੋਂ ਜਾਰੀ ਹਿਦਾਇਤਾਂ ਦੀ ਉਲੰਘਣਾ ਕਰ ਰਹੇ ਸੀ। ਇਸ ਕਰਕੇ ਉਨ੍ਹਾਂ 'ਤੇ ਪਰਚੇ ਦਰਜ ਕੀਤੇ ਗਏ ਹਨ।