ਗੁ: ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਪੰਚਮੀ ਦਾ ਦਿਹਾੜਾ - Gurdwara Sri Dukhniwaran Sahib
ਪਟਿਆਲਾ: ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦਵਾਰਾ ਸਾਹਿਬ ਵਿਖੇ ਸਵੇਰ ਤੋਂ ਹੀ ਸੰਗਤਾਂ ਗੁਰੂ ਘਰ ਦੇ ਦਰਸ਼ਨ ਕਰਨ ਪੁਜੀਆਂ, ਉਥੇ ਹੀ ਗੁਰਦਵਾਰਾ ਸ਼੍ਰੀ ਦੁਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਪੰਚਮੀ ਸਬੰਧੀ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੰਗਤਾਂ ਨੂੰ ਨਾਮ ਬਾਣੀ ਦੇ ਪ੍ਰਚਾਰ ਨਾਲ ਨਿਹਾਲ ਕਰਦੇ ਹੋਏ ਇੱਕ ਸਿੱਖ ਭਾਗ ਰਾਮ ਦੀ ਬੇਨਤੀ ਮੰਨ ਕੇ ਪਿੰਡ ਲਹਿਲ ਦੇ ਇੱਕ ਟੋਭੇ ਕਿਨਾਰੇ ਬਿਰਾਜਮਾਨ ਹੋਏ ਸਨ, ਜਿਥੇ ਗੁਰੂ ਸਾਹਿਬ ਨੇ ਹੁਕਮ ਕੀਤਾ ਸੀ ਕਿ ਜੋ ਪ੍ਰਾਣੀ ਸ਼ਰਧਾ ਭਾਵਨਾ ਨਾਲ ਇਸ਼ਨਾਨ ਕਰੇਗਾ, ਉਸ ਦੇ ਸਭ ਰੋਗ ਦੂਰ ਹੋ ਜਾਣਗੇ।