ਪੰਜਾਬ

punjab

By

Published : Jan 24, 2022, 9:45 PM IST

ETV Bharat / videos

ਜਲਾਲਾਬਾਦ ’ਚ ਕਾਂਗਰਸ ਸਰਪੰਚ ਸਮੇਤ ਪੰਚਾਇਤ ਆਪ ’ਚ ਸ਼ਾਮਿਲ

ਫਾਜ਼ਿਲਕਾ: ਹਲਕਾ ਜਲਾਲਾਬਾਦ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਪਿੰਡ ਚੱਕ ਪੱਖੀ ਤੋਂ ਪੂਰੀ ਪੰਚਾਇਤ ਕਾਂਗਰਸ ਨੂੰ ਅਲਵਿਦਾ ਕਹਿ ਕੇ ਜਗਦੀਪ ਕੰਬੋਜ ਦੀ ਅਗੁਵਾਈ ਵਿਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ। ਪਿੰਡ ਦੇ ਮੌਜੂਦਾ ਸਰਪੰਚ ਸਮੇਤ ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਜੋ ਕਾਂਗਰਸ ਵੱਲੋਂ ਵਾਅਦੇ ਕੀਤੇ ਗਏ ਸਨ ਉਹ ਅਜੇ ਤੱਕ ਪੂਰੇ ਨਹੀਂ ਹੋਏ। ਉਨ੍ਹਾਂ ਦੱਸਿਆ ਕਿ ਆਪ ਦੀਆਂ ਨੀਤੀਆਂ ਨੂੰ ਲੈਕੇ ਉਹ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਚੋਣਾਂ ਜਿੱਤ ਸੀਐਮ ਬਣਾਇਆ ਜਾਵੇਗਾ ਅਤੇ ਜਿਸ ਤੋਂ ਬਾਅਦ ਪੰਜਾਬ ਦਾ ਵਿਕਾਸ ਕੀਤਾ ਜਾਵੇਗਾ। ਹਲਕਾ ਉਮੀਦਵਾਰ ਜਗਦੀਪ ਗੋਲਡੀ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਕਾਂਗਰਸ ਪੰਚਾਇਤ ਦਾ ਸਵਾਗਤ ਕੀਤਾ ਅਤੇ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿਵਾਇਆ।

ABOUT THE AUTHOR

...view details