ਪੰਚਾਇਤ ਸਕੱਤਰ ਅਤੇ ਗ੍ਰਾਮ ਸੇਵਕ ਯੂਨੀਅਨ ਵੱਲੋਂ ਰੋਸ਼ ਪ੍ਰਦਰਸ਼ਨ
ਫਰੀਦਕੋਟ: ਪੰਚਾਇਤ ਵਿਭਾਗ ਵਿੱਚ ਕੰਮ ਕਰਦੇ ਪੰਚਾਇਤ ਸਕੱਤਰ ਅਤੇ ਗ੍ਰਾਮਸੇਵਕ ਯੂਨੀਅਨ ਪੰਜਾਬ ਵੱਲੋਂ ਸੂਬੇ ਭਰ ਦੇ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ ਵਿਖੇ ਧਰਨੇ ਦੇਣ ਉਪਰੰਤ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਜਿਸਦੇ ਅਨੁਸਾਰ ਹਰਚੰਦ ਸਿੰਘ ਔਲਖ ਜ਼ਿਲ੍ਹਾ ਪ੍ਰਧਾਨ ਪੰਚਾਇਤ ਸਕੱਤਰ ਯੂਨੀਅਨ ਅਤੇ ਗੁਰਜੰਟ ਸਿੰਘ ਜ਼ਿਲ੍ਹਾ ਪ੍ਰਧਾਨ ਗ੍ਰਾਮ ਸੇਵਕ ਯੂਨੀਅਨ ਦੀ ਪ੍ਰਧਾਨਗੀ ਹੇਠ ਆਪਣੀਆਂ ਮੰਗਾਂ ਲਈ ਵਿਮਲ ਕੁਮਾਰ ਸੇਤੀਆ ਕਿਰਤ ਕਮਿਸ਼ਨਰ ਫਰੀਦਕੋਟ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਨਾਮ ਤੇ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਫ਼ਰੀਦਕੋਟ ਵਿਖੇ 6ਵੇਂ ਪੇਅ ਕਮਿਸ਼ਨ ਦੇ ਵਿਰੋਧ ਵਿੱਚ ਜ਼ਿਲ੍ਹਾ ਪੱਧਰੀ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ ਜਿਸ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ 6ਵੇਂ ਪੇਅ ਕਮਿਸ਼ਨ ਦੀ ਨੋਟੀਫਿਕੇਸ਼ਨ ਅਨੁਸਾਰ ਸੀ. ਕੈਟਾਗਿਰੀ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਚ ਵਾਧਾ ਕਰਨ ਦੀ ਬਜਾਏ ਤਨਖਾਹ ਭੱਤਿਆਂ ਨੂੰ ਘਟਾਇਆ ਗਿਆ।
Last Updated : Aug 6, 2021, 5:32 PM IST