ਪੰਚਕੂਲਾ ਪ੍ਰਸ਼ਾਸਨ ਵੱਲੋਂ ਜਨਤਕ ਥਾਵਾਂ ਨੂੰ ਸੈਨੇਟਾਈਜ਼ ਕਰਨ ਦਾ ਕੰਮ ਜਾਰੀ - ਜਨਤਕ ਥਾਵਾਂ
ਪੰਚਕੂਲਾ: ਪੰਜਾਬ 'ਚ ਕੋਰੋਨਾ ਪੀੜਤ ਮਰੀਜਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਚਲਦੇ ਪੰਚਕੂਲਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੀ ਸਾਫ਼-ਸਾਫਾਈ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਚਲਦੇ ਨਗਰ ਨਿਗਮ ਵੱਲੋਂ ਟ੍ਰਾਈਸਿਟੀ ਦੀ ਵੱਖ-ਵੱਖ ਇਲਾਕਿਆਂ, ਪਾਰਕ, ਜਨਤਕ ਥਾਵਾਂ ਤੇ ਸੜਕਾਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਨਗਰ-ਨਿਗਮ ਦੇ ਮੁਲਾਜ਼ਮਾਂ ਵੱਲੋਂ ਬਕਾਇਦਾ ਲੋਕਾਂ ਤੋਂ ਸਾਈਨ ਕਰਵਾਏ ਜਾ ਰਹੇ ਹਨ ਕਿ ਉਨ੍ਹਾਂ ਦੇ ਘਰ ਤੇ ਆਲੇ ਦੁਆਲੇ ਸੈਨੇਟਾਈਜ਼ੇਸ਼ਨ ਦਾ ਕੰਮ ਹੋਇਆ ਹੈ ਜਾਂ ਨਹੀਂ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਸ਼ਹਿਰ ਦਾ ਕੋਈ ਇਲਾਕਾ ਸੈਨੇਟਾਈਜ਼ੇਸ਼ਨ ਤੋਂ ਵਾਂਝਾ ਨਾ ਰਹੇ।