'ਅਕਾਲੀ ਸ਼ਬਦ ਵਰਤਣ ਦੇ ਹੱਕਦਾਰ ਨਹੀਂ ਰਹੇ ਸੁਖਬੀਰ ਬਾਦਲ' - ਤੇ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਵਿਰੋਧ
ਅੰਮ੍ਰਿਤਸਰ: ਅੰਮ੍ਰਿਤਸਰ ਗੋਲਡਨ ਗੇਟ 'ਤੇ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਵਿਰੋਧ ਕਰਦੇ ਹੋਏ ਬਾਦਲ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਅਕਾਲੀ ਦਲ ਨੇ ਸ਼ਿਵ ਸੈਨਾ ਹਿੰਦੁਸਤਾਨ ਤੇ ਹਿੰਦੂ ਪ੍ਰੀਸ਼ਦ ਨਾਲ ਯਾਰੀ ਪਾ ਕੇ ਇੱਕ ਵਾਰ ਫਿਰ ਪੰਥ ਦੋਖੀ ਹੋਣ ਦਾ ਸਬੂਤ ਦਿੱਤਾ ਹੈ। ਹੁਣ ਸੁਖਬੀਰ ਬਾਦਲ ਅਕਾਲੀ ਦਲ ਦਾ ਨਾਮ ਵਰਤਣ ਦੇ ਹੱਕਦਾਰ ਨਹੀਂ ਰਹੇ, ਖ਼ਾਲਸਾ ਪੰਥ ਨੂੰ ਇਹਨਾਂ ਤੋਂ ਅਕਾਲੀ ਦਲ ਖੋਹ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬਾਦਲ ਪੰਥ, ਪੰਜਾਬ, ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦਾ ਘਾਣ ਕਰਨ ਦੇ ਦੋਸ਼ੀ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੂੰ ਬਚਾਉਣ ਲਈ ਬਾਦਲਕਿਆਂ ਨੂੰ ਇਹਨਾਂ ਸੰਸਥਾਵਾਂ ਤੋਂ ਲਾਂਭੇ ਕੀਤਾ ਜਾਣਾ ਚਾਹੀਦਾ ਹੈ।