ਪੈਰਾਂ ਮੈਡੀਕਲ ਸਟਾਫ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ਼ ਪ੍ਰਦਰਸ਼ਨ - Para medical staff protested
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਸੇਵਾਵਾਂ ਨਿਭਾਉਣ ਲਈ ਜਿਹੜੇ ਪੈਰਾਂ ਮੈਡੀਕਲ ਸਟਾਫ ਨੂੰ ਨੌਕਰੀ ਉੱਤੇ ਰੱਖਿਆ ਗਿਆ ਸੀ, ਉਨ੍ਹਾਂ ਨੂੰ ਹੁਣ ਕੋਵਿਡ ਸੈਂਟਰ ਬੰਦ ਹੋਣ ਤੋਂ ਬਾਅਦ ਕਢ ਦਿੱਤਾ ਹੈ। ਇਸ ਦੇ ਰੋਸ ਵਜੋਂ ਪੈਰਾਂ ਮੈਡੀਕਲ ਸਟਾਫ ਭੰਡਾਰੀ ਪੁਲ ਦੇ ਉੱਤੇ ਦਾ ਰਸਤਾ ਬੰਦ ਕਰਕੇ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਮੁਸ਼ਕਲ ਸਮੇਂ ਵਿੱਚ ਸਰਕਾਰ ਅਤੇ ਲੋਕਾਂ ਦਾ ਸਾਥ ਦਿੱਤਾ ਸੀ ਪਰ ਸਰਕਾਰ ਨੇ ਹੁਣ ਉਨ੍ਹਾਂ ਨੂੰ ਸੜਕਾਂ ਉੱਤੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਕਰ ਦਿੱਤਾ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਯੋਗਤਾ ਮੁਤਾਬਕ ਨੌਕਰੀ ਦਿੱਤੀ ਜਾਵੇ।