ਕਾਂਗਰਸ ਸਰਕਾਰ ਜਿੰਨੇ ਮਰਜ਼ੀ ਪਰਚੇ ਦਰਜ ਕਰ ਲਵੇ, ਅਸੀਂ ਮੁੱਦੇ ਚੁੱਕਦੇ ਰਹਾਂਗੇ: ਬੰਟੀ ਰੋਮਾਣਾ - ਬੰਟੀ ਰੋਮਾਣਾ
ਫਰੀਦਕੋਟ: ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਪ੍ਰਧਾਨ ਵਜੋਂ ਨਿਯੁਕਤੀ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਜਾ ਰਹੇ ਪਰਮਬੰਸ਼ ਸਿੰਘ ਬੰਟੀ ਰੋਮਾਣਾ 'ਤੇ ਥਾਣਾ ਬਰੀ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ। ਇਸ ਮੁਕਦਮੇ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਉਹ 40 ਮੁਕਤਿਆਂ ਦੀ ਧਰਤੀ 'ਤੇ ਨਤਮਸਤਕ ਹੋਣ ਜਾ ਰਹੇ ਸਨ ਤਾਂ ਪਿੰਡ ਸਰਾਏਂਨਾਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕੁੱਝ ਵਰਕਰ ਇਕੱਠੇ ਹੋਏ ਸਨ ਅਤੇ ਪਿੰਡ ਦੇ ਲੋਕਾਂ ਉਨ੍ਹਾਂ ਨੂੰ ਆਪਣੀਆਂ ਦੁੱਖ-ਤਕਲੀਫ਼ਾਂ ਦੱਸਣ ਲੱਗੇ। ਉਨ੍ਹਾਂ ਕਿਹਾ ਕਿ ਬੌਖਲਾਹਟ ਵਿੱਚ ਆ ਕੇ ਕਾਂਗਰਸੀ ਆਗੂਆਂ ਦੀ ਸ਼ਹਿ 'ਤੇ ਉਨ੍ਹਾਂ ਖਿਲਾਫ ਮੁਕੱਦਮਾਂ ਦਰਜ ਕੀਤਾ ਗਿਆ।