ਜ਼ਿਮਨੀ ਚੋਣ: ਮੁੱਲਾਂਪੁਰ ਦਾਖਾ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, ਪੈਰਾਮਿਲਟਰੀ ਫ਼ੋਰਸ ਤੈਨਾਤ - byelection punjab
ਮੁੱਲਾਂਪੁਰ ਦਾਖਾ ਜ਼ਿਮਨੀ ਚੋਣ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੈਰਾਮਿਲਟਰੀ ਫ਼ੋਰਸ ਦੀ ਵਿਸ਼ੇਸ਼ ਤੌਰ 'ਤੇ ਤੈਨਾਤੀ ਕੀਤੀ ਗਈ ਹੈ, ਜਿਨ੍ਹਾਂ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਹਰ ਆਉਣ ਜਾਣ ਵਾਲੇ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਦਿਨ ਰਾਤ ਇਹ ਚੈਕਿੰਗ ਜਾਰੀ ਹੈ ਤਾਂ ਜੋ ਚੋਣਾਂ ਦੌਰਾਨ ਕੋਈ ਗੜਬੜੀ ਨਾ ਹੋ ਸਕੇ। ਜ਼ਿਮਨੀ ਚੋਣ ਨੂੰ ਲੈ ਕੇ ਲਗਾਤਾਰ ਵਿਰੋਧੀ ਪਾਰਟੀਆਂ ਵੱਲੋਂ ਪੈਰਾ ਮਿਲਟਰੀ ਫ਼ੋਰਸ ਦੀ ਤਾਇਨਾਤੀ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਨੂੰ ਲੈ ਕੇ ਹੁਣ ਮੁੱਲਾਂਪੁਰ ਦਾਖਾ ਦੇ ਵਿੱਚ ਪੈਰਾਮਿਲਟਰੀ ਫ਼ੋਰਸ ਵੱਲੋਂ ਵਿਸ਼ੇਸ਼ ਨਾਕੇਬੰਦੀ ਕਰਕੇ ਹਰ ਆਉਣ ਜਾਣ ਵਾਲੇ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ।