ਪੇਰੈਂਟਸ ਐਸੋਸੀਏਸ਼ਨ ਨੇ ਸਕੂਲਾਂ ਬਾਹਰ ਕੀਤਾ ਪ੍ਰਦਰਸ਼ਨ - parents' association protested outside the schools
ਪਟਿਆਲਾ: ਸੋਮਵਾਰ ਨੂੰ ਵਿਦਿਆਰਥੀਆਂ ਦੇ ਮਾਪਿਆਂ ਨੇ ਪੇਰੈਂਟਸ ਐਸੋਸੀਏਸ਼ਨ ਨਾਲ ਮਿਲ ਕੇ ਸਕੂਲਾਂ ਦੇ ਬਾਹਰ ਪੰਜਾਬ ਸਰਕਾਰ ਤੇ ਸਕੂਲ ਪ੍ਰਸ਼ਾਸਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨੇ ਕਪੜੇ ਉਤਾਰ ਕੇ ਆਪਣਾ ਰੋਸ ਜ਼ਾਹਿਰ ਕੀਤਾ। ਪੇਰੈਂਟਸ ਐਸੋਸੀਏਸ਼ਨ ਦੇ ਮੈਂਬਰ ਨੇ ਦੱਸਿਆ ਕਿ ਇਸ ਪ੍ਰਦਰਸ਼ਨ 'ਚ 35 ਸਕੂਲਾਂ ਦੇ ਮਾਪੇ ਸ਼ਾਮਲ ਹਨ। ਪ੍ਰਦਰਸ਼ਨਕਾਰੀਆਂ ਨੇ ਸਕੂਲਾਂ ਨੂੰ ਮੰਗ ਕੀਤੀ ਹੈ ਕਿ ਜਦੋਂ ਤੱਕ ਸਕੂਲ ਰੈਗੂਲਰ ਨਹੀਂ ਹੋ ਜਾਂਦੇ ਤਦੋਂ ਤੱਕ ਉਹ ਵਿਦਿਆਰਥੀਆਂ ਦੇ ਮਾਪਿਆਂ ਤੋਂ ਸਕੂਲ ਦੀ ਫੀਸਾਂ ਨਾ ਮੰਗਣ।