ਸਕੂਲ ਫੀਸਾਂ ਨੂੰ ਲੈ ਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ - ਰੋਸ ਪ੍ਰਦਰਸ਼ਨ
ਜਲੰਧਰ: ਸ਼ਹਿਰ ਦੇ ਕਸਬਾ ਨਕੋਦਰ ਦੇ ਐਸ.ਟੀ ਜੋਸ ਕਾਨਵੈਂਟ ਸਕੂਲ ਦੇ ਬਾਹਰ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਫੀਸ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਕੋਰੋਨਾ ਕਾਰਨ ਪਹਿਲਾਂ ਹੀ ਉਨ੍ਹਾਂ ਨੂੰ ਆਰਥਿਕ ਸਕੰਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਸਕੂਲ ਵੱਲੋਂ ਉਨ੍ਹਾਂ ਉੱਤੇ ਸਕੂਲ ਫੀਸ ਨੂੰ ਲੈ ਕੇ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਮੰਗ ਕੀਤੀ ਕਿ ਉਨ੍ਹਾਂ ਦੇ ਬਚਿਆਂ ਦੀ ਸਕੂਲ ਫੀਸ ਕਟੌਤੀ ਕੀਤੀ ਜਾਵੇ।