ਪੰਜਾਬ

punjab

ਸਕੂਲਾਂ ਵੱਲੋਂ ਫ਼ੀਸ ਮੰਗੇ ਜਾਣ 'ਤੇ ਬੱਚਿਆਂ ਦੇ ਮਾਪਿਆਂ ਨੇ ਕੀਤਾ ਰੋਸ ਪ੍ਰਦਰਸ਼ਨ

By

Published : Jul 4, 2020, 10:33 PM IST

Published : Jul 4, 2020, 10:33 PM IST

ਜਲੰਧਰ: ਮਾਡਲ ਹਾਊਸ ਵਿਖੇ ਬੱਚਿਆਂ ਦੇ ਮਾਪਿਆਂ ਨੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਨ੍ਹਾਂ ਦਾ ਕਹਿਣਾ ਹੈ ਕਿ ਸਕੂਲਾਂ ਵੱਲੋਂ ਪਿਛਲੇ ਤਿੰਨ ਮਹੀਨਿਆਂ ਦੀ ਫ਼ੀਸ ਮੰਗੀ ਜਾ ਰਹੀ ਹੈ, ਜਿਸ ਨੂੰ ਕਈ ਮਾਪੇ ਨਹੀਂ ਦੇ ਸਕਦੇ ਕਿਉਂਕਿ ਤਾਲਾਬੰਦੀ ਦੌਰਾਨ ਉਨ੍ਹਾਂ ਦੇ ਕਾਰੋਬਾਰ ਅਤੇ ਨੌਕਰੀਆਂ ਕਾਫੀ ਪ੍ਰਭਾਵਿਤ ਹੋਈਆਂ ਹਨ। ਇਨ੍ਹਾਂ ਬੱਚਿਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਇਨ੍ਹਾਂ ਦਿਨਾਂ ਵਿੱਚ ਘਰ ਦੇ ਖਰਚੇ ਚਲਾਉਣੇ ਮੁਸ਼ਕਿਲ ਹੋ ਗਏ ਹਨ ਤੇ ਸਕੂਲ ਦੀਆਂ ਫੀਸਾਂ ਕਿੱਥੋਂ ਦਈਏ। ਇਸ ਦੇ ਨਾਲ ਹੀ ਇਨ੍ਹਾਂ ਨੇ ਸਰਕਾਰ ਨੂੰ ਗੁਜ਼ਾਰਿਸ਼ ਕੀਤੀ ਹੈ ਕਿ ਪਿਛਲੇ ਤਿੰਨ ਮਹੀਨਿਆਂ ਦੀ ਸਕੂਲ ਫ਼ੀਸ ਬੱਚਿਆਂ ਦੀ ਮਾਫ਼ ਕੀਤੀ ਜਾਵੇ।

ABOUT THE AUTHOR

...view details