ਮਾਨਸਾ ਚ ਸਕੂਲਾਂ ਨੂੰ ਖੁਲ੍ਹਵਾਉਣ ਲਈ ਮਾਪਿਆਂ ਨੇ ਕੀਤਾ ਪ੍ਰਦਰਸ਼ਨ - ਪੰਜਾਬ ਸਰਕਾਰ ਦੇ ਖਿਲਾਫ
ਮਾਨਸਾ: ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਬਚਾਅ ਦੇ ਲਈ ਬੰਦ ਕੀਤੇ ਗਏ ਸਕੂਲਾਂ ਨੂੰ ਖੁਲ੍ਹਵਾਉਣ ਲਈ ਕਸਬਾ ਝੂਨੀਰ ਚੋਂ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ, ਅਧਿਆਪਕਾਂ, ਮਾਪਿਆਂ ਨੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਕੇ ਸਕੂਲਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਹੈ। ਪ੍ਰਾਈਵੇਟ ਸਕੂਲ ਪ੍ਰਬੰਧਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਜੌੜਕੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਦੇ ਨਾਮ ’ਤੇ ਚਾਲ ਖੇਡ ਰਹੀ ਹੈ ਅਤੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਸਕੂਲਾਂ ਨੂੰ ਨਾ ਖੋਲ੍ਹਿਆ ਤਾਂ ਆਉਣ ਵਾਲੇ ਦਿਨਾਂ ਚੋਂ ਸਰਕਾਰ ਦੇ ਖ਼ਿਲਾਫ਼ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
Last Updated : Mar 28, 2021, 4:50 PM IST