ਬੇਸ਼ਕ ਬੱਚੇ ਕੋਰੋਨਾ ਤੋ ਬਚੇ ਪਰ ਮੋਬਾਇਲ ਦੇ ਹੋ ਰਹੇ ਆਦੀ - ਮਾਪੇ - ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ
ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਸੂਬੇ ਦੇ ਸਾਰੇ ਸਕੂਲਾਂ ਨੂੰ ਬੰਦ ਕਰਵਾ ਦਿੱਤਾ ਗਿਆ ਹੈ ਜਿਸਦਾ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਚ ਵਿਰੋਧ ਹੋ ਰਿਹਾ ਹੈ। ਮਾਨਸਾ ਜ਼ਿਲ੍ਹੇ ’ਚ ਸਕੂਲਾਂ ਨੂੰ ਮੁੜ ਖੁਲ੍ਹਵਾਉਣ ਦੇ ਲਈ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਨੇ ਜ਼ਿਲ੍ਹਾ ਕਚਹਿਰੀ ਚ ਧਰਨਾ ਲਗਾਇਆ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ 6 ਅਪ੍ਰੈਲ ਨੂੰ ਸਾਰੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਮਾਪਿਆਂ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਜਲਦ ਸਕੂਲ ਨਾ ਖੋਲ੍ਹੇ ਤਾਂ ਆਉਣ ਵਾਲੇ ਦਿਨਾਂ ’ਚ ਉਹ ਸਰਕਾਰ ਦੇ ਖਿਲਾਫ ਵੱਡਾ ਅੰਦੋਲਨ ਕਰਨਗੇ।