ਪੰਜਾਬ

punjab

ETV Bharat / videos

ਨੂੰਹ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਮੈਦਾਨ ਵਿੱਚ ਨਿੱਤਰੇ ਬਾਦਲ - Harsimrat badal

By

Published : May 12, 2019, 3:07 PM IST

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਬਾਦਲ ਨੇ ਪਿੰਡ ਘੁੱਦਾ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਹਰਸਿਮਰਤ ਕੌਰ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਗੱਲ ਕਹੀ। ਬਾਦਲ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਕੇਵਲ ਅਕਾਲੀ-ਭਾਜਪਾ ਸਰਕਾਰ ਹੀ ਕਰਵਾ ਸਕਦੀ ਹੈ। ਸੂਬੇ ਦੀ ਮੌਜੂਦਾ ਕਾਂਗਰਸ ਸਰਕਾਰ ਬੁਖ਼ਲਾਈ ਹੋਈ ਹੈ ਅਤੇ ਆਮ ਜਨਤਾ ਨਾਲ ਧੱਕਾ ਕਰ ਰਹੀ ਹੈ। ਬਾਦਲ ਨੇ ਕਿਹਾ ਕਿ ਨਰਿੰਦਰ ਮੋਦੀ ਕੱਲ੍ਹ ਬਠਿੰਡਾ ਵਿਖੇ ਆ ਰਹੇ ਹਨ ਨਰਿੰਦਰ ਮੋਦੀ ਦੀ ਰੈਲੀ ਲਈ ਸਾਰੇ ਤਿਆਰੀ ਅਕਾਲੀ ਬੀਜੇਪੀ ਵੱਲੋਂ ਪੂਰੀ ਕਰ ਲਈਆਂ ਗਈਆਂ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ 1984 ਵਿੱਚ ਹੋਏ ਸਿੱਖ ਕਤਲੇਆਮ ਦੇ ਦੋਸ਼ੀਆਂ ਬਾਰੇ ਸਾਰਿਆਂ ਨੂੰ ਪਤਾ ਹੈ।ਉਨ੍ਹਾਂ ਨੇ ਕਿਹਾ ਕਿ ਕਾਂਗਰਸ ਆਪਣੇ ਆਪ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ABOUT THE AUTHOR

...view details