'ਖੇਤੀ ਕਾਨੂੰਨਾਂ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਕਰਨਗੇ ਦਿੱਲੀ 'ਚ ਹਮਖਿਆਲੀ ਪਾਰਟੀਆਂ ਨਾਲ ਮੀਟਿੰਗ'
ਸ੍ਰੀ ਫ਼ਤਿਹਗੜ੍ਹ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਹਰ ਸਾਲ ਸ਼ਹੀਦੀ ਜੋੜ ਮੇਲਾ ਕਰਵਾਇਆ ਜਾਦਾ ਹੈ। ਮਹਾਂਮਾਰੀ ਚਲਦੇ ਵੀ ਇਸ ਬਾਰ ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਅੱਜ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਉਹ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਨਾਲ ਹਨ ਪਰ ਕੇਂਦਰ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ। ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਹ ਕਿਸਾਨਾਂ ਦੇ ਨਾਲ ਖੜ੍ਹੇ ਰਹਿਣਗੇ। ਚੰਦੂਮਾਜਰਾ ਨੇ ਕਿਹਾ ਕਿ ਜਨਵਰੀ ਦੇ ਪਹਿਲੇ ਹਫ਼ਤੇ ਦੇ ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਖੇਤਰੀ ਅਤੇ ਹਮਖਿਆਲੀ ਪਾਰਟੀਆਂ ਨਾਲ ਮਿਲ ਕੇ ਦਿੱਲੀ ਦੇ ਵਿੱਚ ਉਹ ਮੀਟਿੰਗ ਕਰਨਗੇ। ਇਸ ਦੇ ਨਾਲ ਕਿਸਾਨਾਂ ਦਾ ਸੰਘਰਸ਼ ਹੋਰ ਮਜਬੂਤ ਹੋਵੇਗਾ।