ਮੋਦੀ ਦੀ ਸੁਰੱਖਿਆ ਮਾਮਲੇ ’ਚ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ-ਇੱਕ ਸਿੱਕੇ ਦੇ... - ਮੋਦੀ ਦੀ ਪੰਜਾਬ ਰੈਲੀ
ਸ੍ਰੀ ਮੁਕਤਸਰ ਸਾਹਿਬ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇੱਕ ਸਿੱਕੇ ਦੇ 2 ਪਹਿਲੂ ਹੁੰਦੇ ਹਨ। ਉਹਨਾਂ ਨੇ ਕਿਹਾ ਕਿ ਪਹਿਲਾਂ ਤਾਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਨਹੀਂ ਹੋਣੀ ਚਾਹੀਦੀ, ਉਥੇ ਹੀ ਉਹਨਾਂ ਨੇ ਕਿਹਾ ਕਿ ਦੂਜਾ ਉਥੇ ਇਕੱਠ ਨਹੀਂ ਸੀ ਜਿਸ ਕਾਰਨ ਇਹ ਰੈਲੀ ਰੱਦ ਕਰਨੀ ਪਈ। ਉਹਨਾਂ ਨੇ ਕਿਹਾ ਕਿ ਭਾਜਪਾ ਕਿਸਾਨ ਵਿਰੋਧੀ ਪਾਰਟੀ ਹੈ ਜਿਸ ਕਾਰਨ ਲੋਕ ਉਹਨਾਂ ਨੂੰ ਸਵਿਕਾਰ ਨਹੀਂ ਕਰਦੇ ਹਨ। ਉਥੇ ਹੀ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਈ ਟੀਮ ਨਹੀਂ ਹੈ, ਕਾਂਗਰਸੀ ਇੱਕ ਦੂਜੇ ਨੂੰ ਦੇਖਣਾ ਨਹੀਂ ਚਾਹੁੰਦੇ ਹਨ, ਜਿਸ ਕਾਰਨ ਇਹ ਪੰਜਾਬ ਨੂੰ ਕੁਝ ਨਹੀਂ ਦੇ ਸਕਦੇ ਹਨ।