ਪੰਜਾਬ ਦੇ ਆਰਥਿਕ ਹਾਲਤ ਨੂੰ ਦੇਖਕੇ ਹੀ ਵਾਅਦੇ ਕਰਨ ਪਾਰਟੀਆਂ: ਢੀਂਡਸਾ - ਲੁਧਿਆਣਾ
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਲੁਧਿਆਣਾ ਪਹੁੰਚੇ। ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੁਆਰਾ ਉਦਯੋਗਾਂ ਲਈ ਅਕਵਾਇਰ ਕੀਤੇ ਮੱਤੇਵਾੜਾ ਦੇ ਜੰਗਲਾਂ ਵਾਲੀਆਂ ਜ਼ਮੀਨਾਂ ਦਾ ਦੌਰਾ ਕੀਤਾ ਗਿਆ ਅਤੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਥਾਵਾਂ ਤੇ ਪੌਦੇ ਵੀ ਲਗਾਏ ਗਏ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨਸਭਾ ਚੋਣਾਂ ਨੇੜੇ ਹੋਣ ਕਰ ਕੇ ਵੱਖ-ਵੱਖ ਰਾਜਸੀ ਪਾਰਟੀਆਂ ਵੱਲੋਂ ਵੋਟਰਾਂ ਨੂੰ ਲੁਭਾਉਣ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ,ਪਰ ਰਾਜਨੀਤਕ ਪਾਰਟੀਆਂ ਨੂੰ ਪੰਜਾਬ ਤੇ ਆਰਥਿਕ ਹਾਲਾਤ ਅਤੇ ਚੰਗੇ ਭਵਿੱਖ ਨੂੰ ਦੇਖ ਕੇ ਹੀ ਕੋਈ ਐਲਾਨ ਕਰਨਾ ਚਾਹੀਦਾ ਹੈ।