'ਪਾਰਟੀਆਂ ਕਿਸਾਨਾਂ ਦੇ ਸੰਘਰਸ਼ ਨੂੰ ਵੋਟ ਬੈਂਕ ਲਈ ਵਰਤਣਾ ਚਾਹੁੰਦੀਆਂ ਨੇ' - 3 ਖੇਤੀ ਆਰਡੀਨੈਂਸਾਂ ਦਾ ਵਿਰੋਧ
ਲੁਧਿਆਣਾ: ਦੇਸ਼ ਭਰ ਵਿੱਚ ਖੇਤੀ ਸੋਧ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਹੈ। ਸਿਆਸੀ ਪਾਰਟੀਆਂ ਵੱਲੋਂ ਵੀ ਲਗਾਤਾਰ ਖੇਤੀ ਬਿੱਲਾਂ ਵਿਰੁੱਧ ਮੁਜ਼ਾਹਰੇ ਕੀਤੇ ਜਾ ਰਹੇ ਹਨ। ਬੀਕੇਯੂ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਦਾ ਕਹਿਣਾ ਹੈ ਕਿ ਸਾਰੀਆਂ ਹੀ ਸਿਆਸੀ ਪਾਰਟੀਆਂ ਕਿਸਾਨਾਂ ਦੇ ਇਸ ਸੰਘਰਸ਼ ਦਾ ਸਿਆਸੀਕਰਨ ਕਰਨ ਉੱਤੇ ਲੱਗੀਆਂ ਹੋਈਆਂ ਹਨ। ਇਸ ਲਈ ਉਨ੍ਹਾਂ ਦੀ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਸਿਆਸੀ ਪਾਰਟੀਆਂ ਤੋਂ ਦੂਰ ਹੀ ਰਹਿਣ, ਕਿਉਂਕਿ ਉਹ ਆਪਣੇ ਵੋਟ ਬੈਂਕ ਲਈ ਕਿਸਾਨਾਂ ਦੇ ਸੰਘਰਸ਼ ਨੂੰ ਵਰਤਣਾ ਚਾਹੁੰਦੇ ਹਨ।