ਜਲੰਧਰ 'ਚ ਪਾਸਪੋਰਟ ਦਫ਼ਤਰ ਦੀਆਂ ਸੇਵਾਵਾਂ ਮੁੜ ਸ਼ੁਰੂ - jalandhar passport office
ਜਲੰਧਰ: ਰਿਜ਼ਨਲ ਪਾਸਪੋਰਟ ਅਫ਼ਸਰ ਰਾਜ ਕੁਮਾਰ ਬਾਲੀ ਨੇ ਦੱਸਿਆ ਕਿ ਆਮ ਲੋਕਾਂ ਨੂੰ ਸਹੂਲਤ ਮੁਹੱਈਆ ਕਰਵਾਉਣ ਲਈ ਭਾਰਤ ਸਰਕਾਰ ਵਲੋਂ ਜਲੰਧਰ ਵਿਖੇ ਪਾਸਪੋਰਟ ਸੇਵਾ ਕੇਂਦਰ (ਪਾਸਪੋਰਟ ਸੇਵਾ ਕੇਂਦਰ ਜਲੰਧਰ-1) ਵਿੱਚ ਮੁੜ ਤੋਂ ਕੰਮ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪਾਸਪੋਰਟ ਸੇਵਾ ਕੇਂਦਰ ਵੱਲੋਂ ਆਮ ਸ਼੍ਰੇਣੀ ਲਈ 50 ਫ਼ੀਸਦੀ ਕੰਮ ਮੁੜ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਤਕਾਲ ਤੇ ਪੀਸੀਸੀ ਅਰਜ਼ੀਆਂ ਨੂੰ ਹਾਲੇ ਅਗਲੇ ਹੁਕਮਾਂ ਤੱਕ ਮੁਲਤਵੀ ਰੱਖਿਆ ਗਿਆ ਹੈ। ਉਨਾਂ ਦੱਸਿਆ ਕਿ ਹੁਸ਼ਿਆਰਪੁਰ ਦੇ ਪਾਸਪੋਰਟ ਸੇਵਾ ਕੇਂਦਰ ਵਿੱਚ ਕੰਮ 6 ਮਈ ਤੋਂ ਸ਼ੁਰੂ ਹੋ ਚੁੱਕਿਆ ਹੈ।