ਪਤੰਜਲੀ ਵੱਲੋਂ ਕੋਰੋਨਾ ਦੀ ਦਵਾਈ ਬਣਾਉਣ ਦੇ ਦਾਅਵੇ ਸਿਰਫ ਅਫ਼ਵਾਹ: ਬਲਬੀਰ ਸਿੱਧੂ - Corona medicine
ਫਤਿਹਗੜ੍ਹ ਸਾਹਿਬ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਤੰਜਲੀ ਵੱਲੋਂ ਕੋਰੋਨਾ ਦੀ ਦਵਾਈ ਬਣਾਏ ਜਾਣ ਦੇ ਦਾਅਵੇ 'ਤੇ ਬੋਲਦੇ ਹੋਏ ਕਿਹਾ ਕਿ ਇਹ ਸਿਰਫ ਅਫ਼ਵਾਹ ਹੈ। ਉਨ੍ਹਾਂ ਕਿਹਾ ਕਿ ਇਸ 'ਤੇ ਅਜੇ ਤੱਕ ਨਾ ਤਾਂ ਭਾਰਤ ਸਰਕਾਰ ਅਤੇ ਨਾ ਹੀ ਪੰਜਾਬ ਸਰਕਾਰ ਨੇ ਕੋਈ ਮਾਨਤਾ ਦਿੱਤੀ ਹੈ। ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਅਸੀਂ ਕੋਰੋਨਾ ਤੋਂ ਬਚਣਾ ਹੈ ਤਾਂ ਸਾਨੂੰ ਇੱਕ ਦੂਜੇ ਤੋਂ ਦੂਰੀ ਬਣਾ ਕੇ ਰੱਖਣੀ ਹੋਵੇਗੀ ਅਤੇ ਨਾਲ ਹੀ ਲੋਕਾਂ ਨੂੰ ਮਿਲਣ ਤੋਂ ਪਰਹੇਜ਼ ਕਰਨਾ ਹੋਵੇਗਾ।